( 53 )

ਸਿਰੀਰਾਗੁ ਮਹਲਾ

ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ

ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ

ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥

ਭਾਈ ਰੇ ਸਾਚੀ ਸਤਿਗੁਰ ਸੇਵ

ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ

ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ

ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ

ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥

ਸਾਸਿ ਗਿਰਾਸਿ ਵਿਸਰੈ ਸਫਲੁ ਮੂਰਤਿ ਗੁਰੁ ਆਪਿ

ਗੁਰ ਜੇਵਡੁ ਅਵਰੁ ਦਿਸਈ ਆਠ ਪਹਰ ਤਿਸੁ ਜਾਪਿ

ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥

ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ

ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ

ਨਾਨਕ ਗੁਰ ਸਰਣਾਗਤੀ ਮਰੈ ਆਵੈ ਜਾਇ ॥੪॥੩੦॥੧੦੦॥

ਸਤਿਗੁਰ ਪ੍ਰਸਾਦਿ

ਸਿਰੀਰਾਗੁ ਮਹਲਾ ਘਰੁ ਅਸਟਪਦੀਆ

ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ

ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ

ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥

ਬਾਬਾ ਅਲਹੁ ਅਗਮ ਅਪਾਰੁ

ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ

ਤੇਰਾ ਹੁਕਮੁ ਜਾਪੀ ਕੇਤੜਾ ਲਿਖਿ ਜਾਣੈ ਕੋਇ

ਜੇ ਸਉ ਸਾਇਰ ਮੇਲੀਅਹਿ ਤਿਲੁ ਪੁਜਾਵਹਿ ਰੋਇ

ਕੀਮਤਿ ਕਿਨੈ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥

ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ

ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ

ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥

ਪੁਛਿ ਸਾਜੇ ਪੁਛਿ ਢਾਹੇ ਪੁਛਿ ਦੇਵੈ ਲੇਇ

ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ

ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥

ਥਾਵਾ ਨਾਵ ਜਾਣੀਅਹਿ ਨਾਵਾ ਕੇਵਡੁ ਨਾਉ

ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ

ਅੰਬੜਿ ਕੋਇ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥

ਵਰਨਾ ਵਰਨ ਭਾਵਨੀ ਜੇ ਕਿਸੈ ਵਡਾ ਕਰੇਇ

ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ

ਹੁਕਮਿ ਸਵਾਰੇ ਆਪਣੈ ਚਸਾ ਢਿਲ ਕਰੇਇ ॥੬॥

ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ

ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ

ਨਾਨਕ ਤੋਟਿ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥