ਸਤਿਗੁਰ ਪ੍ਰਸਾਦਿ

ਦੇਵਗੰਧਾਰੀ ਮਹਲਾ

ਅਪੁਨੇ ਸਤਿਗੁਰ ਪਹਿ ਬਿਨਉ ਕਹਿਆ

ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ਰਹਾਉ

ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ

ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥੧॥

ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ

ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥੨॥੨੪॥

ਦੇਵਗੰਧਾਰੀ ਮਹਲਾ

ਅਨਾਥ ਨਾਥ ਪ੍ਰਭ ਹਮਾਰੇ

ਸਰਨਿ ਆਇਓ ਰਾਖਨਹਾਰੇ ਰਹਾਉ

ਸਰਬ ਪਾਖ ਰਾਖੁ ਮੁਰਾਰੇ

ਆਗੈ ਪਾਛੈ ਅੰਤੀ ਵਾਰੇ ॥੧॥

ਜਬ ਚਿਤਵਉ ਤਬ ਤੁਹਾਰੇ

ਉਨ ਸਮੑਾਰਿ ਮੇਰਾ ਮਨੁ ਸਧਾਰੇ ॥੨॥

ਸੁਨਿ ਗਾਵਉ ਗੁਰ ਬਚਨਾਰੇ

ਬਲਿ ਬਲਿ ਜਾਉ ਸਾਧ ਦਰਸਾਰੇ ॥੩॥

ਮਨ ਮਹਿ ਰਾਖਉ ਏਕ ਅਸਾਰੇ

ਨਾਨਕ ਪ੍ਰਭ ਮੇਰੇ ਕਰਨੈਹਾਰੇ ॥੪॥੨੫॥

ਦੇਵਗੰਧਾਰੀ ਮਹਲਾ

ਪ੍ਰਭ ਇਹੈ ਮਨੋਰਥੁ ਮੇਰਾ

ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ਰਹਾਉ

ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ

ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥

ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ

ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥

ਰਾਗੁ ਦੇਵਗੰਧਾਰੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਮੀਤਾ ਐਸੇ ਹਰਿ ਜੀਉ ਪਾਏ

ਛੋਡਿ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ

ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਕਤਹੂ ਜਾਏ

ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਸਮਸਰਿ ਲਾਏ ॥੧॥

ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ

ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥