ਦੇਵਗੰਧਾਰੀ ਮਹਲਾ

ਉਲਟੀ ਰੇ ਮਨ ਉਲਟੀ ਰੇ

ਸਾਕਤ ਸਿਉ ਕਰਿ ਉਲਟੀ ਰੇ

ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਛੁਟਕੀ ਰੇ ॥੧॥ ਰਹਾਉ

ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ

ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥

ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਜੁਟਸੀ ਰੇ

ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

ਰਾਗੁ ਦੇਵਗੰਧਾਰੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ

ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ

ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥

ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ

ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥

ਸਤਿਗੁਰ ਪ੍ਰਸਾਦਿ

ਰਾਗੁ ਦੇਵਗੰਧਾਰੀ ਮਹਲਾ

ਯਹ ਮਨੁ ਨੈਕ ਕਹਿਓ ਕਰੈ

ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਟਰੈ ॥੧॥ ਰਹਾਉ

ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ

ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥

ਸੁਆਨ ਪੂਛ ਜਿਉ ਹੋਇ ਸੂਧੋ ਕਹਿਓ ਕਾਨ ਧਰੈ

ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥

ਦੇਵਗੰਧਾਰੀ ਮਹਲਾ

ਸਭ ਕਿਛੁ ਜੀਵਤ ਕੋ ਬਿਵਹਾਰ

ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ

ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ

ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥੧॥

ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ

ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥੨॥੨॥

ਦੇਵਗੰਧਾਰੀ ਮਹਲਾ

ਜਗਤ ਮੈ ਝੂਠੀ ਦੇਖੀ ਪ੍ਰੀਤਿ

ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ

ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ

ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥੧॥

ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ

ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥