ਰਾਗੁ ਬਿਹਾਗੜਾ ਛੰਤ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ

ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਕਾਹੂ ਡੋਲੇ ਰਾਮ

ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ

ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ

ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ

ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ

ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ

ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ

ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ

ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ

ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ

ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥