( 54 )

ਮਹਲਾ

ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ

ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ

ਪਾਖੰਡਿ ਪ੍ਰੇਮੁ ਪਾਈਐ ਖੋਟਾ ਪਾਜੁ ਖੁਆਰੁ ॥੧॥

ਹਰਿ ਜੀਉ ਇਉ ਪਿਰੁ ਰਾਵੈ ਨਾਰਿ

ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ

ਗੁਰਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ

ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ

ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥

ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ

ਸਾਚੀ ਪ੍ਰੀਤਿ ਤੁਟਈ ਸਾਚੇ ਮੇਲਿ ਮਿਲਾਉ

ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥

ਸਾ ਧਨ ਰੰਡ ਬੈਸਈ ਜੇ ਸਤਿਗੁਰ ਮਾਹਿ ਸਮਾਇ

ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਜਾਇ

ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥

ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ

ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ

ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥

ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ

ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ

ਬਿਨੁ ਪਿਰ ਪੁਰਖੁ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥

ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ

ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ

ਜਾ ਧਨ ਕੰਤਿ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥

ਸੇਜੈ ਕੰਤ ਮਹੇਲੜੀ ਸੂਤੀ ਬੂਝ ਪਾਇ

ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ

ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥