ਰਾਗੁ ਬਿਹਾਗੜਾ ਮਹਲਾ

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ

ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ

ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ

ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ

ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ

ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥

ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ

ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ

ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਧੀਜੀਐ

ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ

ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਸਕੀਐ ਇਕੁ ਤਿਲੈ

ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥

ਸੇਜ ਏਕ ਪ੍ਰਿਉ ਸੰਗਿ ਦਰਸੁ ਪਾਈਐ ਰਾਮ

ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ

ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ

ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ

ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ

ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥

ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ

ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ

ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ

ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ

ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ

ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥