ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥
ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥
ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥
ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੑ ਮਨਾ ॥
ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥
ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥
ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥
ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥
ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥
ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥
ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥
ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥
ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥
ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥
ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥
ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥
ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥
ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥
ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥
ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥
ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥
ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥
ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥
ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
ਬਿਹਾਗੜਾ ਮਹਲਾ ੫ ਘਰੁ ੨ ॥
ੴ ਸਤਿ ਨਾਮੁ ਗੁਰ ਪ੍ਰਸਾਦਿ ॥
ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥
ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥
ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥
ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥
ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥
ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥
ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥
ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥
ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥
ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥
ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥
ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥
ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥
ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥
ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥
ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥
ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥
ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥
ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥
ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥
ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥
ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥
ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥