ਬਿਹਾਗੜਾ ਮਹਲਾ

ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ

ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ

ਜਨਮ ਮਰਣੁ ਹੋਇ ਤਿਸ ਕਉ ਕਟੈ ਜਮ ਕੇ ਫਾਸੇ

ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ

ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ

ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ

ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ

ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ

ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ

ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ

ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ

ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ

ਅਮਰੁ ਥੀਆ ਫਿਰਿ ਮੂਆ ਕਲਿ ਕਲੇਸਾ ਦੁਖ ਹਰੇ

ਹਰਿ ਸਰਣਿ ਪਾਈ ਤਜਿ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ

ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥

ਮਨ ਤਨ ਗਲਤੁ ਭਏ ਕਿਛੁ ਕਹਣੁ ਜਾਈ ਰਾਮ

ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ

ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ

ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ

ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਜਾਈ

ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥