ਬਿਹਾਗੜਾ ਮਹਲਾ ਛੰਤ

ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ

ਪਾਪ ਕਮਾਵਦਿਆ ਤੇਰਾ ਕੋਇ ਬੇਲੀ ਰਾਮ

ਕੋਏ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ

ਗੁਨ ਗੁਪਾਲ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ

ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ

ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ

ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ

ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ

ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ

ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ

ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥

ਬੀਚੁ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ

ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ

ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ

ਗੁਨ ਗੋਵਿੰਦ ਗੁਰਮੁਖਿ ਜਪਿਆ ਤਪਤ ਥੰਮੑ ਗਲਿ ਲਾਤਿਆ

ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ

ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਜਾਪਿਆ ॥੩॥

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ

ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ

ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ

ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ

ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ

ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ

ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ

ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਧਾਈਐ

ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ

ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਜਾਇਆ ॥੫॥੪॥੭॥

ਬਿਹਾਗੜਾ ਮਹਲਾ ਛੰਤ

ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ

ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ

ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ

ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ

ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ

ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ

ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ

ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ

ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ

ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ

ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ

ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ

ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਜਾਨਾ

ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ

ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ

ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ

ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ

ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ

ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ

ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਪਾਇਆ

ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥