ਬਿਹਾਗੜਾ ਮਹਲਾ ਛੰਤ

ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ

ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ

ਸੰਗਿ ਤੇਰੈ ਕਛੁ ਚਾਲੈ ਬਿਨਾ ਗੋਬਿੰਦ ਨਾਮਾ

ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ

ਪੁਤ੍ਰ ਕਲਤ੍ਰ ਸੰਗਿ ਸੋਭਾ ਹਸਤ ਘੋਰਿ ਵਿਕਾਰੀ

ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥

ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ

ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ

ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ

ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ

ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ

ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥

ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ

ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ

ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ

ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ

ਹਉ ਹਉ ਕਰਤ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ

ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥

ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ

ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ

ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ

ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ

ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ

ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥

ਬਿਹਾਗੜੇ ਕੀ ਵਾਰ ਮਹਲਾ

ਸਤਿਗੁਰ ਪ੍ਰਸਾਦਿ

ਸਲੋਕ ਮਃ

ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਭਾਲਿ

ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ

ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥

ਮਃ

ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ

ਸਤਿਗੁਰ ਬਿਨੁ ਹਥਿ ਆਵਈ ਸਭ ਥਕੇ ਕਰਮ ਕਮਾਇ

ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥

ਪਉੜੀ

ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ

ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ

ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ

ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ

ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥