ਸਲੋਕ ਮਃ

ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ

ਜਿਚਰੁ ਵਿਚਿ ਦੰਮੁ ਹੈ ਤਿਚਰੁ ਚੇਤਈ ਕਿ ਕਰੇਗੁ ਅਗੈ ਜਾਇ

ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ

ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

ਮਃ

ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਜਾਇ

ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ

ਦਮਿ ਦਮਿ ਸਦਾ ਸਮਾਲਦਾ ਦੰਮੁ ਬਿਰਥਾ ਜਾਇ

ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ

ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥

ਪਉੜੀ

ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ

ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ

ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ

ਕਉੜਾ ਕਿਸੈ ਲਗਈ ਸਭਨਾ ਹੀ ਭਾਨਾ

ਉਸਤਤਿ ਬਰਨਿ ਸਕੀਐ ਸਦ ਸਦ ਕੁਰਬਾਨਾ ॥੧੯॥

ਸਲੋਕ ਮਃ

ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ

ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥

ਮਃ

ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ

ਨਾਰਦਿ ਕਹਿਆ ਸਿ ਪੂਜ ਕਰਾਂਹੀ

ਅੰਧੇ ਗੁੰਗੇ ਅੰਧ ਅੰਧਾਰੁ

ਪਾਥਰੁ ਲੇ ਪੂਜਹਿ ਮੁਗਧ ਗਵਾਰ

ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥

ਪਉੜੀ

ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ

ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ

ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ

ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ

ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦॥

ਸਲੋਕ ਮਃ

ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ

ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ

ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥

ਮਃ

ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ

ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਹੋਇ

ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥

ਪਉੜੀ

ਆਪੇ ਜੰਤ ਉਪਾਇਅਨੁ ਆਪੇ ਆਧਾਰੁ

ਆਪੇ ਸੂਖਮੁ ਭਾਲੀਐ ਆਪੇ ਪਾਸਾਰੁ

ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ

ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ

ਹੋਰੁ ਦਾਤਾਰੁ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ