( 56 )

ਸਿਰੀਰਾਗੁ ਮਹਲਾ

ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ

ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ

ਬਿਨੁ ਅਭ ਸਬਦ ਮਾਂਜੀਐ ਸਾਚੇ ਤੇ ਸਚੁ ਹੋਇ ॥੧॥

ਮੁੰਧੇ ਗੁਣਹੀਣੀ ਸੁਖੁ ਕੇਹਿ

ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ

ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ

ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ

ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥

ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ

ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ

ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥

ਕਾਮਣਿ ਕਾਮਿ ਆਵਈ ਖੋਟੀ ਅਵਗਣਿਆਰਿ

ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ

ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥

ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ

ਪਿਰ ਕੈ ਕਾਮਿ ਆਵਈ ਬੋਲੇ ਫਾਦਿਲੁ ਬਾਦਿ

ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥

ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ

ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ

ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥

ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ

ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ

ਬਿਨੁ ਗੁਰ ਕਰਮ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥

ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ

ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ

ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥