ਵਡਹੰਸੁ ਮਹਲਾ ਅਸਟਪਦੀਆ

ਸਤਿਗੁਰ ਪ੍ਰਸਾਦਿ

ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ

ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥

ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ

ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ

ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ

ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥

ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ

ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥

ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ

ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥

ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਪਾਹਿ

ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥

ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ

ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥

ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ

ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥

ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ

ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥

ਵਡਹੰਸੁ ਮਹਲਾ

ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ

ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥

ਵਾਹੁ ਵਾਹੁ ਸਹਜੇ ਗੁਣ ਰਵੀਜੈ

ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ

ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ

ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥

ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ

ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥

ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ

ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥

ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ

ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥

ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ

ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥

ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ

ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਭਾਇਆ ॥੭॥

ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ

ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੑ ਪਾਇਆ ॥੮॥੨॥