ਵਡਹੰਸੁ ਮਹਲਾ ਛੰਤ

ਸਤਿਗੁਰ ਪ੍ਰਸਾਦਿ

ਕਾਇਆ ਕੂੜਿ ਵਿਗਾੜਿ ਕਾਹੇ ਨਾਈਐ

ਨਾਤਾ ਸੋ ਪਰਵਾਣੁ ਸਚੁ ਕਮਾਈਐ

ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ

ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ

ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ

ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥

ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ

ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ

ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ

ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ

ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ

ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥

ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ

ਮੰਦਾ ਕਿਸੈ ਆਖਿ ਝਗੜਾ ਪਾਵਣਾ

ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ

ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ

ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ

ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥

ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ

ਕਉੜਾ ਕੋਇ ਮਾਗੈ ਮੀਠਾ ਸਭ ਮਾਗੈ

ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ

ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਸਮਸਰੇ

ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ

ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥