ਵਡਹੰਸੁ ਮਹਲਾ ੧ ॥
ਕਰਹੁ ਦਇਆ ਤੇਰਾ ਨਾਮੁ ਵਖਾਣਾ ॥
ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥
ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥
ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥
ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥
ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥
ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥
ਦੂਖੁ ਗਇਆ ਸੁਖੁ ਆਇ ਸਮਾਣਾ ॥
ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥
ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥
ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥
ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥
ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥
ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥
ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥
ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥
ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥
ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥
ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥
ਹਉ ਬਲਿਹਾਰੀ ਸਾਚੇ ਨਾਵੈ ॥
ਰਾਜੁ ਤੇਰਾ ਕਬਹੁ ਨ ਜਾਵੈ ॥
ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥
ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥
ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥
ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥
ਜੁਗਹ ਜੁਗੰਤਰਿ ਭਗਤ ਤੁਮਾਰੇ ॥
ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥
ਜਪਹਿ ਤ ਸਾਚਾ ਏਕੁ ਮੁਰਾਰੇ ॥
ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥
ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥
ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥
ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥
ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥
ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥
ਨਦਰਿ ਕਰਹਿ ਤਾ ਸਾਚੁ ਪਛਾਣਾ ॥
ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥
ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥
ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥
ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥
ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥
ਸੋਹਣੇ ਨਕ ਜਿਨ ਲੰਮੜੇ ਵਾਲਾ ॥
ਕੰਚਨ ਕਾਇਆ ਸੁਇਨੇ ਕੀ ਢਾਲਾ ॥
ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥
ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥
ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥
ਬੰਕੇ ਲੋਇਣ ਦੰਤ ਰੀਸਾਲਾ ॥੭॥
ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥
ਕੁਹਕਨਿ ਕੋਕਿਲਾ ਤਰਲ ਜੁਆਣੀ ॥
ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥
ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥
ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥
ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥