ਵਡਹੰਸੁ ਮਹਲਾ ਛੰਤ

ਸਤਿਗੁਰ ਪ੍ਰਸਾਦਿ

ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ

ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ

ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ

ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ

ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ

ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥

ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ

ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ

ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ

ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ

ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ

ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥

ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ

ਪਿਰ ਕਾ ਹੁਕਮੁ ਪਾਇਓ ਮੁਈਏ ਜਿਨੀ ਵਿਚਹੁ ਆਪੁ ਗਵਾਇਆ

ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ

ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ

ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ

ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥

ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ

ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ

ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ

ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ

ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ

ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥