ਵਡਹੰਸੁ ਮਹਲਾ

ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ

ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ

ਬਿਨੁ ਭਗਤੀ ਸੁਖੁ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ

ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ

ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ

ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ

ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ

ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਹੋਈ

ਆਵਣ ਜਾਣਾ ਕਦੇ ਚੂਕੈ ਮਾਇਆ ਮੋਹ ਪਿਆਰਾ

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ

ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ

ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ

ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਭਾਇਆ

ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ

ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਜਾਈ ਰਾਮ

ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ

ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਫੁਸੀ ਕੋਈ

ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ

ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਜਾਈ ॥੪॥੪॥