ਵਡਹੰਸੁ ਮਹਲਾ

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ

ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ

ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ

ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ

ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥

ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ

ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ

ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ

ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ

ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ

ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ

ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ

ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ

ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ

ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ

ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ

ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਕਰਣਾ ਜਾਈ

ਬਹੁਤੁ ਸਿਆਣਪ ਲਇਆ ਜਾਈ ਕਰਿ ਥਾਕੇ ਸਭਿ ਚਤੁਰਾਈ

ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਕੋਈ

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥