ਵਡਹੰਸੁ ਮਹਲਾ

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ

ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ

ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ

ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ

ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਜਾਈ ਰਾਮ

ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ

ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ

ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ

ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਜਾਈ ॥੨॥

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਪਾਇਆ ਰਾਮ

ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ

ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ

ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ

ਹਰਿ ਹਰਿ ਤਿਨ ਕਾ ਦਰਸੁ ਕਰੀਅਹੁ ਜਿਨੀ ਹਰਿ ਹਰਿ ਨਾਮੁ ਧਿਆਇਆ

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਪਾਇਆ ॥੩॥

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ

ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ

ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ

ਮੈ ਗੁਰ ਬਿਨੁ ਅਵਰੁ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮੑਾਰੇ

ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥