ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ॥
ੴ ਸਤਿਗੁਰ ਪ੍ਰਸਾਦਿ ॥
ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥
ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥
ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥
ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥
ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥
ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥
ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥
ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥
ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥
ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥
ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥
ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥
ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥
ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥
ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥
ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥
ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥
ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥
ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥
ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥
ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥
ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥
ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥
ਸਲੋਕੁ ॥
ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥
ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥
ਛੰਤੁ ॥
ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥
ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥
ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥
ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥
ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥
ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
ਸਲੋਕੁ ॥
ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥
ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥
ਛੰਤੁ ॥
ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥
ਸੇ ਸਾਚੀ ਦਰਗਹ ਭਾਣੇ ਰਾਮ ॥
ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥
ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥
ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥
ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥
ਸਲੋਕੁ ॥
ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥
ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥