ਵਡਹੰਸੁ ਮਹਲਾ

ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ

ਅਵਗਣਵੰਤੀ ਪਿਰੁ ਜਾਣਈ ਮੁਠੀ ਰੋਵੈ ਕੰਤ ਵਿਸਾਰਿ

ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਜਾਏ

ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ

ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ

ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ

ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ

ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ

ਬਿਨੁ ਸਬਦੈ ਪਿਰੁ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ

ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਜਾਏ

ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ

ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ

ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ

ਜਮਕਾਲੁ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ

ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਜਾਏ ॥੩॥

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ

ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ

ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ

ਇਹੁ ਤਨੁ ਰੁਲੈ ਰੁਲਾਇਆ ਕਾਮਿ ਆਇਆ ਜਿਨਿ ਖਸਮੁ ਜਾਤਾ ਹਦੂਰੇ

ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਜਾਣੈ ਪਿਰੁ ਹੈ ਨਾਲੇ ॥੪॥੨॥

ਵਡਹੰਸੁ ਮਃ

ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ

ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ

ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ

ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਹੋਇਆ

ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ

ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ

ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ

ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ

ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ

ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥

ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ

ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ

ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ

ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ

ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ

ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ

ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ

ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ

ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ

ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥