ਸਲੋਕੁ ਮਃ

ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ

ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਹੋਇ

ਦੁਸਮਨੁ ਦੁਖੁ ਤਿਸ ਨੋ ਨੇੜਿ ਆਵੈ ਪੋਹਿ ਸਕੈ ਕੋਇ

ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ

ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥

ਮਃ

ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ

ਜਿਨੀ ਸਤਿਗੁਰੁ ਸੇਵਿਓ ਸੇ ਆਇ ਗਏ ਪਛੁਤਾਹਿ

ਨਾਨਕ ਸਚਿ ਰਤੇ ਸੇ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥

ਪਉੜੀ

ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ

ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ

ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ

ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ

ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥

ਸਲੋਕੁ ਮਃ

ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ

ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ

ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ

ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ

ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ

ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥

ਮਃ

ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ

ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ

ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ

ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ

ਮਨਮੁਖ ਮੁਹਿ ਮੈਲੈ ਸਬਦੁ ਜਾਣਨੀ ਕਾਮ ਕਰੋਧਿ ਵਿਣਾਸੁ

ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਆਵੈ ਰਾਸਿ

ਜਮ ਪੁਰਿ ਬਧੇ ਮਾਰੀਅਹਿ ਕੋ ਸੁਣੇ ਅਰਦਾਸਿ

ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥

ਪਉੜੀ

ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ

ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ

ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ

ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ

ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥