( 59 )

ਸਿਰੀਰਾਗੁ ਮਹਲਾ

ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ

ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ

ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥

ਮਨ ਰੇ ਰਾਮ ਜਪਹੁ ਸੁਖੁ ਹੋਇ

ਬਿਨੁ ਗੁਰ ਪ੍ਰੇਮੁ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ

ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ

ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ

ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥

ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ

ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਜਾਇ

ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥

ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ

ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ

ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥

ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ

ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ

ਸਾਹਿਬੁ ਅਤੁਲੁ ਤੋਲੀਐ ਕਥਨਿ ਪਾਇਆ ਜਾਇ ॥੫॥

ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ

ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ

ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਤਮਾਇ ॥੬॥

ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ

ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ

ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥

ਕਥਨੈ ਕਹਣਿ ਛੁਟੀਐ ਨਾ ਪੜਿ ਪੁਸਤਕ ਭਾਰ

ਕਾਇਆ ਸੋਚ ਪਾਈਐ ਬਿਨੁ ਹਰਿ ਭਗਤਿ ਪਿਆਰ

ਨਾਨਕ ਨਾਮੁ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥

ਸਿਰੀਰਾਗੁ ਮਹਲਾ

ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ

ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ

ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥

ਭਾਈ ਰੇ ਗੁਰ ਬਿਨੁ ਗਿਆਨੁ ਹੋਇ

ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ

ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ

ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ

ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥

ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ

ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ

ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥

ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ

ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ

ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥

ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ

ਜਿਹਵਾ ਜਲਉ ਜਲਾਵਣੀ ਨਾਮੁ ਜਪੈ ਰਸਾਇ

ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥

ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਸਾਥਿ

ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ

ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥

ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ

ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ

ਬਿਨੁ ਹਰਿ ਨਾਮ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥

ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ

ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ

ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥