ਸਲੋਕ ਮਃ

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ

ਬਿਨੁ ਸਤਿਗੁਰ ਸੇਵੇ ਠਉਰ ਪਾਵਹੀ ਮਰਿ ਜੰਮਹਿ ਆਵਹਿ ਜਾਹਿ

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਵਸੈ ਮਨ ਮਾਹਿ

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

ਮਹਲਾ

ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ

ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥

ਪਉੜੀ

ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ

ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ

ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

ਸਲੋਕੁ ਮਃ

ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ

ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ

ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ

ਰਾਜੇ ਓਇ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ

ਨਾਨਕ ਵਿਣੁ ਨਾਵੈ ਨਕੀਂ︀ ਵਢੀਂ︀ ਫਿਰਹਿ ਸੋਭਾ ਮੂਲਿ ਪਾਹਿ ॥੧॥

ਮਃ

ਸੁਣਿ ਸਿਖਿਐ ਸਾਦੁ ਆਇਓ ਜਿਚਰੁ ਗੁਰਮੁਖਿ ਸਬਦਿ ਲਾਗੈ

ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ

ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ

ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥

ਪਉੜੀ

ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ

ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ

ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ

ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ

ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

ਸਲੋਕ ਮਃ

ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ

ਮਨਮੁਖ ਘਰਿ ਹੋਦੀ ਵਥੁ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥

ਮਃ

ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ

ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ

ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥