ਸੋਰਠਿ ਮਹਲਾ

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ

ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ

ਬਿਨੁ ਸਤਿਗੁਰ ਸੁਖੁ ਕਦੇ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥

ਹਰਿ ਕੇ ਦਾਸ ਸੁਹੇਲੇ ਭਾਈ

ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ਰਹਾਉ

ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ

ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ

ਕਰਮ ਕਰਹਿ ਗੁਰਸਬਦੁ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥

ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਕਿਸ ਹੀ ਕੇਰਾ

ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ

ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥

ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ

ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ

ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

ਸੋਰਠਿ ਮਹਲਾ ਚੌਤੁਕੇ

ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ

ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ

ਬਿਨੁ ਗੁਰ ਸਾਚੇ ਭਗਤਿ ਹੋਵੀ ਹੋਰ ਭੂਲੀ ਫਿਰੈ ਇਆਣੀ

ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥

ਭਾਈ ਰੇ ਸਦਾ ਰਹਹੁ ਸਰਣਾਈ

ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ਰਹਾਉ

ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ

ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ

ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ

ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥

ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ

ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ

ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ

ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥

ਰਾਮ ਨਾਮ ਕੀ ਗਤਿ ਕੋਇ ਬੂਝੈ ਗੁਰਮਤਿ ਰਿਦੈ ਸਮਾਈ

ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ

ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ

ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥