ਸੋਰਠਿ ਮਹਲਾ ਚਉਥਾ

ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ

ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ

ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥

ਮੇਰੇ ਮਨ ਮੈ ਹਰਿ ਬਿਨੁ ਅਵਰੁ ਕੋਇ

ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ਰਹਾਉ

ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ

ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਕੋਇ

ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥

ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ

ਆਪੇ ਅਲਖੁ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥

ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਕੋਇ

ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ

ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥

ਸੋਰਠਿ ਮਹਲਾ

ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ

ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ

ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥

ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ

ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਸਬਦੀ ਚਖਿ ਜਾਪੈ ਰਹਾਉ

ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ

ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ

ਆਪਿ ਅਭੁਲੁ ਭੁਲਈ ਪਿਆਰਾ ਅਵਰੁ ਦੂਜਾ ਜਾਪੈ ॥੨॥

ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ

ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ

ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥

ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ

ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ

ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥