ਸੋਰਠਿ ਮਹਲਾ

ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ

ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ

ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥

ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ

ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ਰਹਾਉ

ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ

ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ

ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥

ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ

ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਸਕੈ ਜਲਾਇਆ

ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥

ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ

ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ

ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਸੋਰਠਿ ਮਹਲਾ

ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ

ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ

ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥

ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ

ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਆਵਣ ਜਾਣੁ ਰਹਾਉ

ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ

ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ

ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥

ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ

ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ

ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥

ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ

ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥