ਸੋਰਠਿ ਮਹਲਾ

ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ

ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ

ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥

ਮੇਰੇ ਮਨ ਜਪਿ ਰਾਮ ਨਾਮੁ ਓਮਾਹਾ

ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ਰਹਾਉ

ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ

ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ

ਕੁਵਲੀਆਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥

ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ

ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ

ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥

ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ

ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ

ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥

ਸੋਰਠਿ ਮਃ ਦੁਤੁਕੇ

ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ

ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥

ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ

ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ਰਹਾਉ

ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਬੁਝਹਿ ਗਵਾਰੀ

ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥

ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ

ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥

ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ

ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥

ਸੋਰਠਿ ਮਹਲਾ

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਜਾਈ

ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥

ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ

ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ਰਹਾਉ

ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਜਾਈ

ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥

ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ

ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥

ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ

ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥