ਸੋਰਠਿ ਮਹਲਾ ਪੰਚਪਦਾ

ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ

ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥

ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ

ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ਰਹਾਉ

ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ

ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥

ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ

ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥

ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ

ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥

ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ

ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਕੋਈ ॥੫॥੯॥

ਸੋਰਠਿ ਮਹਲਾ ਘਰੁ ਤਿਤੁਕੇ

ਸਤਿਗੁਰ ਪ੍ਰਸਾਦਿ

ਕਿਸੁ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ

ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ

ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥

ਹਰਿ ਜੀਉ ਤੇਰੀ ਦਾਤੀ ਰਾਜਾ

ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ਰਹਾਉ

ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ

ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਕਬ ਹੀ ਜਾਈ

ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ

ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ

ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥

ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ

ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ

ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥