( 61 )

ਸਿਰੀਰਾਗੁ ਮਹਲਾ

ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਕਾਇ

ਗੁਰ ਬਿਨੁ ਕੋ ਦਿਖਾਵਈ ਅੰਧੀ ਆਵੈ ਜਾਇ

ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥

ਬਾਬਾ ਮਾਇਆ ਭਰਮਿ ਭੁਲਾਇ

ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ

ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ

ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ

ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥

ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ

ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ

ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥

ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ

ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ

ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥

ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ

ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ

ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥

ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ

ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ

ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥

ਕਰਮਿ ਮਿਲੈ ਤਾ ਪਾਈਐ ਆਪਿ ਲਇਆ ਜਾਇ

ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ

ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥

ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ

ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ

ਨਾਨਕ ਸਾਚੁ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥