ਸੋਰਠਿ ਮਹਲਾ

ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ

ਗੁਣ ਅਮੋਲ ਜਿਸੁ ਰਿਦੈ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥

ਹਰਿ ਆਰਾਧੇ ਅਰੋਗ ਅਨਦਾਈ

ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ਰਹਾਉ

ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ

ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥

ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ

ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ

ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਸੋਰਠਿ ਮਹਲਾ

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ

ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

ਹਰਿ ਜਨ ਕਉ ਇਹੀ ਸੁਹਾਵੈ

ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ਰਹਾਉ

ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ

ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥

ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ

ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥

ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ

ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਸੋਰਠਿ ਮਹਲਾ

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ

ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥

ਮਾਧੋ ਹਮ ਐਸੇ ਤੂ ਐਸਾ

ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ਰਹਾਉ

ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ

ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥

ਤੁਮ ਕਰਹੁ ਭਲਾ ਹਮ ਭਲੋ ਜਾਨਹ ਤੁਮ ਸਦਾ ਸਦਾ ਦਇਆਲਾ

ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥

ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ

ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥