ਸੋਰਠਿ ਮਹਲਾ ਘਰੁ ਦੁਪਦੇ

ਸਤਿਗੁਰ ਪ੍ਰਸਾਦਿ

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

ਸੰਤਹੁ ਘਟਿ ਘਟਿ ਰਹਿਆ ਸਮਾਹਿਓ

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਸੋਰਠਿ ਮਹਲਾ

ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ

ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਤ੍ਰਿਸਨਾ ਭੁਖੀ ॥੧॥

ਜਾ ਕੋ ਨਾਮੁ ਲੈਤ ਤੂ ਸੁਖੀ

ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ

ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਅੰਤਰਿ ਧੁਖੀ

ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥

ਸੋਰਠਿ ਮਹਲਾ

ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ

ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥

ਅਪੁਨੀ ਬਿਧਿ ਆਪਿ ਜਨਾਵਹੁ

ਹਰਿ ਜਨ ਮੰਗਲ ਗਾਵਹੁ ॥੧॥ ਰਹਾਉ

ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ

ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਧਾਵਹੁ ॥੨॥੩॥੩੧॥

ਸੋਰਠਿ ਮਹਲਾ

ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਜਾਈ

ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥

ਹਰਿ ਹਰਿ ਸਿਮਰਹੁ ਸੰਤ ਗੋਪਾਲਾ

ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ

ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ

ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥