ਸੋਰਠਿ ਮਹਲਾ

ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ

ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥

ਹੋਈ ਰਾਜੇ ਰਾਮ ਕੀ ਰਖਵਾਲੀ

ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ਰਹਾਉ

ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ

ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥

ਸੋਰਠਿ ਮਹਲਾ

ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ

ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥

ਹਰਿ ਜਨਿ ਸਿਮਰਿਆ ਨਾਮ ਅਧਾਰਿ

ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ਰਹਾਉ

ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ

ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥

ਸੋਰਠਿ ਮਹਲਾ

ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ

ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ

ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥

ਹਰਿ ਕੇ ਚਰਣ ਰਿਦੈ ਉਰਿ ਧਾਰਿ

ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ

ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ

ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ

ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥

ਸੋਰਠਿ ਮਹਲਾ

ਸੰਤਹੁ ਹਰਿ ਹਰਿ ਨਾਮੁ ਧਿਆਈ

ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ

ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ

ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥

ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ

ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥