( 63 )

ਸਿਰੀਰਾਗੁ ਮਹਲਾ

ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ

ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ

ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥

ਭਾਈ ਰੇ ਤਨੁ ਧਨੁ ਸਾਥਿ ਹੋਇ

ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ

ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ

ਆਗੈ ਪੂਛ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ

ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥

ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ

ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ

ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥

ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ

ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ

ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥

ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ

ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ

ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥

ਬਹੁਤਾ ਜੀਵਣੁ ਮੰਗੀਐ ਮੁਆ ਲੋੜੈ ਕੋਇ

ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ

ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਹੋਇ ॥੬॥

ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ

ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ

ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥

ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ

ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ

ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥