ਸੋਰਠਿ ਮਹਲਾ

ਆਗੈ ਸੁਖੁ ਮੇਰੇ ਮੀਤਾ

ਪਾਛੇ ਆਨਦੁ ਪ੍ਰਭਿ ਕੀਤਾ

ਪਰਮੇਸੁਰਿ ਬਣਤ ਬਣਾਈ

ਫਿਰਿ ਡੋਲਤ ਕਤਹੂ ਨਾਹੀ ॥੧॥

ਸਾਚੇ ਸਾਹਿਬ ਸਿਉ ਮਨੁ ਮਾਨਿਆ

ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ

ਸਭ ਜੀਅ ਤੇਰੇ ਦਇਆਲਾ

ਅਪਨੇ ਭਗਤ ਕਰਹਿ ਪ੍ਰਤਿਪਾਲਾ

ਅਚਰਜੁ ਤੇਰੀ ਵਡਿਆਈ

ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥

ਸੋਰਠਿ ਮਹਲਾ

ਨਾਲਿ ਨਰਾਇਣੁ ਮੇਰੈ

ਜਮਦੂਤੁ ਆਵੈ ਨੇਰੈ

ਕੰਠਿ ਲਾਇ ਪ੍ਰਭ ਰਾਖੈ

ਸਤਿਗੁਰ ਕੀ ਸਚੁ ਸਾਖੈ ॥੧॥

ਗੁਰਿ ਪੂਰੈ ਪੂਰੀ ਕੀਤੀ

ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ

ਪ੍ਰਭਿ ਸਗਲੇ ਥਾਨ ਵਸਾਏ

ਸੁਖਿ ਸਾਂਦਿ ਫਿਰਿ ਆਏ

ਨਾਨਕ ਪ੍ਰਭ ਸਰਣਾਏ

ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

ਸੋਰਠਿ ਮਹਲਾ

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ

ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

ਹਰਿ ਰਸੁ ਪੀਵਹੁ ਭਾਈ

ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ਰਹਾਉ

ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਸੋਰਠਿ ਮਹਲਾ

ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ

ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥੧॥

ਪ੍ਰਭ ਜੀ ਤੇਰੀ ਓਟ ਗੁਸਾਈ

ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮੑ ਧਿਆਈ ਰਹਾਉ

ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ

ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥

ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ

ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥

ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ

ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥

ਸੋਰਠਿ ਮਹਲਾ

ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ

ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ ਪੂਰੈ ਬੇੜੀ ਕਾਟੀ ॥੧॥

ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ

ਸਗਲ ਕਲੇਸ ਮਿਟਹਿ ਇਸੁ ਤਨ ਤੇ ਮਨ ਚਿੰਦਿਆ ਫਲੁ ਪਾਈਐ ਰਹਾਉ

ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ ਊਚਾ ਅਗਮ ਅਪਾਰਾ

ਸਾਧਸੰਗਿ ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ॥੨॥੨੭॥੯੧॥