ਸੋਰਠਿ ਮਹਲਾ

ਮਨ ਰੇ ਕਉਨੁ ਕੁਮਤਿ ਤੈ ਲੀਨੀ

ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ

ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ

ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥

ਨਾ ਹਰਿ ਭਜਿਓ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ

ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥

ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ

ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥

ਸੋਰਠਿ ਮਹਲਾ

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਸੋਰਠਿ ਮਹਲਾ

ਪ੍ਰਾਨੀ ਕਉਨੁ ਉਪਾਉ ਕਰੈ

ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ

ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ

ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥

ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ

ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥

ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ

ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥

ਸੋਰਠਿ ਮਹਲਾ

ਮਾਈ ਮੈ ਕਿਹਿ ਬਿਧਿ ਲਖਉ ਗੁਸਾਈ

ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ

ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ

ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥

ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ

ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥