ਸੋਰਠਿ ਮਹਲਾ

ਮਾਈ ਮਨੁ ਮੇਰੋ ਬਸਿ ਨਾਹਿ

ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ

ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਹੀਏ ਬਸਾਵੈ

ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥

ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ

ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਜਾਨਾ ॥੨॥

ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ

ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥

ਸੋਰਠਿ ਮਹਲਾ

ਰੇ ਨਰ ਇਹ ਸਾਚੀ ਜੀਅ ਧਾਰਿ

ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਬਾਰ ॥੧॥ ਰਹਾਉ

ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ

ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥

ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ

ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥

ਸੋਰਠਿ ਮਹਲਾ

ਇਹ ਜਗਿ ਮੀਤੁ ਦੇਖਿਓ ਕੋਈ

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਹੋਈ ॥੧॥ ਰਹਾਉ

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ

ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

ਸੁਆਨ ਪੂਛ ਜਿਉ ਭਇਓ ਸੂਧਉ ਬਹੁਤੁ ਜਤਨੁ ਮੈ ਕੀਨਉ

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਸੋਰਠਿ ਮਹਲਾ

ਮਨ ਰੇ ਗਹਿਓ ਗੁਰ ਉਪਦੇਸੁ

ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ

ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ

ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥

ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ

ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥

ਰਹਿਓ ਅਚੇਤੁ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ

ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥

ਸੋਰਠਿ ਮਹਲਾ

ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ

ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ

ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ

ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥

ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ

ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥

ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥