ਸੋਰਠਿ ਮਹਲਾ

ਪ੍ਰੀਤਮ ਜਾਨਿ ਲੇਹੁ ਮਨ ਮਾਹੀ

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਆਵਤ ਨੇਰੈ ॥੧॥

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਆਇਓ ॥੩॥੧੨॥੧੩੯॥