ਸੋਰਠਿ ਮਹਲਾ ਘਰੁ ਅਸਟਪਦੀਆ ਚਉਤੁਕੀ

ਸਤਿਗੁਰ ਪ੍ਰਸਾਦਿ

ਦੁਬਿਧਾ ਪੜਉ ਹਰਿ ਬਿਨੁ ਹੋਰੁ ਪੂਜਉ ਮੜੈ ਮਸਾਣਿ ਜਾਈ

ਤ੍ਰਿਸਨਾ ਰਾਚਿ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ

ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ

ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥

ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ

ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ਰਹਾਉ

ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ

ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ

ਏਕੋ ਚੇਤੈ ਮਨੂਆ ਡੋਲੈ ਧਾਵਤੁ ਵਰਜਿ ਰਹਾਵੈ

ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ

ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ

ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ

ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥

ਦੁਬਿਧਾ ਵਿਚਿ ਬੈਰਾਗੁ ਹੋਵੀ ਜਬ ਲਗੁ ਦੂਜੀ ਰਾਈ

ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਦੂਜਾ ਭਾਈ

ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ

ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਪਾਈ ॥੪॥

ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ

ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ

ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ

ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ

ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਕਾਈ

ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥

ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ

ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ

ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ

ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥

ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ

ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ

ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ

ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥