ਸੋਰਠਿ ਮਹਲਾ ਤਿਤੁਕੀ

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ

ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥

ਸੁਣਿ ਪੰਡਿਤ ਕਰਮਾ ਕਾਰੀ

ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ਰਹਾਉ

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ

ਪਾਖੰਡਿ ਮੈਲੁ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ

ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥

ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ

ਬਿਨੁ ਸਤਿਗੁਰ ਨਾਮੁ ਪਾਈਐ ਭਾਈ ਬਿਨੁ ਨਾਮੈ ਭਰਮੁ ਜਾਈ

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥

ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ

ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਪਾਈ

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥

ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ

ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ

ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥

ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ

ਬਿਨੁ ਗੁਰ ਗਾਠਿ ਛੂਟਈ ਭਾਈ ਥਾਕੇ ਕਰਮ ਕਮਾਇ

ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਜਾਇ ॥੬॥

ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ

ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ

ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥

ਸੋਰਠਿ ਮਹਲਾ

ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ

ਤਿਨੑਾ ਠਾਕ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥

ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ

ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ

ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਕੋਇ

ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ

ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥

ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ

ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ

ਗੁਰ ਬਿਨੁ ਹੁਕਮੁ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥

ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ

ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ

ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥

ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ

ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ

ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥

ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ

ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ

ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥

ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ

ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ

ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥

ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ

ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ

ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥