ਸੋਰਠਿ ਮਹਲਾ

ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ

ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥

ਹਰਿ ਜੀ ਤੂ ਆਪੇ ਰੰਗੁ ਚੜਾਇ

ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ਰਹਾਉ

ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ

ਸਦਾ ਸਹਜੁ ਫਿਰਿ ਦੁਖੁ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥

ਪਿਰ ਕਾ ਹੁਕਮੁ ਜਾਣਈ ਭਾਈ ਸਾ ਕੁਲਖਣੀ ਕੁਨਾਰਿ

ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥

ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ

ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥

ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ

ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥

ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ

ਗੁਰਮੁਖਿ ਹੋਵੈ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥

ਏਤੁ ਜਨਮਿ ਹਰਿ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ

ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥

ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ

ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥