ਸਲੋਕੁ ਮਃ

ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ

ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ

ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥

ਮਃ

ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ

ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥

ਪਉੜੀ

ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ

ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ

ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ

ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ

ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥

ਸਲੋਕੁ ਮਃ

ਨਾਨਕ ਨਾਮੁ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ

ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥

ਮਃ

ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ

ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥

ਪਉੜੀ

ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ

ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਜਾਈ

ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਆਈ

ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ

ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

ਸਲੋਕੁ ਮਃ

ਬਿਨੁ ਕਰਮੈ ਨਾਉ ਪਾਈਐ ਪੂਰੈ ਕਰਮਿ ਪਾਇਆ ਜਾਇ

ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥੧॥

ਮਃ

ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ

ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ

ਨਾਨਕ ਏਵ ਜਾਪਈ ਕਿਥੈ ਜਾਇ ਸਮਾਹਿ ॥੨॥

ਪਉੜੀ

ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ

ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ

ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ

ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ

ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥

ਸਲੋਕੁ ਮਃ

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥