( 65 )

ਸਿਰੀਰਾਗੁ ਮਹਲਾ ਘਰੁ ਅਸਟਪਦੀਆ

ਸਤਿਗੁਰ ਪ੍ਰਸਾਦਿ

ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਹੋਇ

ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ

ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥

ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ

ਪੂਰੇ ਗੁਰ ਕੀ ਸੇਵ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ

ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ

ਜੀਅ ਜੰਤ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ

ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥

ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਜਾਈ

ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਪਾਈ

ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥

ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ

ਬਿਨੁ ਸਤਿਗੁਰ ਕੋ ਮਗੁ ਜਾਣੈ ਅੰਧੇ ਠਉਰ ਕਾਈ

ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥

ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ

ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥

ਆਪੇ ਨਦਰਿ ਕਰੇ ਭਾਉ ਲਾਏ ਗੁਰਸਬਦੀ ਬੀਚਾਰਿ

ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ

ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥

ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ

ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ

ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥

ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਜਾਈ

ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ

ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥

ਸਿਰੀਰਾਗੁ ਮਹਲਾ

ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ

ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥

ਮਨ ਰੇ ਗੁਰਮੁਖਿ ਨਾਮੁ ਧਿਆਇ

ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ

ਵਿਣੁ ਸਤਿਗੁਰ ਪਰਤੀਤਿ ਆਵਈ ਨਾਮਿ ਲਾਗੋ ਭਾਉ

ਸੁਪਨੈ ਸੁਖੁ ਪਾਵਈ ਦੁਖ ਮਹਿ ਸਵੈ ਸਮਾਇ ॥੨॥

ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਮੇਟਿਆ ਜਾਇ

ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥

ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਜਾਇ

ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥

ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ

ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥

ਮਨਹਠਿ ਕਿਤੈ ਉਪਾਇ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ

ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥

ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਪਾਰਾਵਾਰੁ

ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥

ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਕੋਇ

ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥