ਜਉ ਤੁਮ ਗਿਰਿਵਰ ਤਉ ਹਮ ਮੋਰਾ

ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥

ਮਾਧਵੇ ਤੁਮ ਤੋਰਹੁ ਤਉ ਹਮ ਨਹੀ ਤੋਰਹਿ

ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ

ਜਉ ਤੁਮ ਦੀਵਰਾ ਤਉ ਹਮ ਬਾਤੀ

ਜਉ ਤੁਮ ਤੀਰਥ ਤਉ ਹਮ ਜਾਤੀ ॥੨॥

ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ

ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥

ਜਹ ਜਹ ਜਾਉ ਤਹਾ ਤੇਰੀ ਸੇਵਾ

ਤੁਮ ਸੋ ਠਾਕੁਰੁ ਅਉਰੁ ਦੇਵਾ ॥੪॥

ਤੁਮਰੇ ਭਜਨ ਕਟਹਿ ਜਮ ਫਾਂਸਾ

ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥

ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ

ਹਾਡ ਮਾਸ ਨਾੜੀਂ︀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥

ਪ੍ਰਾਨੀ ਕਿਆ ਮੇਰਾ ਕਿਆ ਤੇਰਾ

ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ

ਰਾਖਹੁ ਕੰਧ ਉਸਾਰਹੁ ਨੀਵਾਂ

ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥

ਬੰਕੇ ਬਾਲ ਪਾਗ ਸਿਰਿ ਡੇਰੀ

ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥

ਊਚੇ ਮੰਦਰ ਸੁੰਦਰ ਨਾਰੀ

ਰਾਮ ਨਾਮ ਬਿਨੁ ਬਾਜੀ ਹਾਰੀ ॥੪॥

ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ

ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥

ਚਮਰਟਾ ਗਾਂਠਿ ਜਨਈ

ਲੋਗੁ ਗਠਾਵੈ ਪਨਹੀ ॥੧॥ ਰਹਾਉ

ਆਰ ਨਹੀ ਜਿਹ ਤੋਪਉ

ਨਹੀ ਰਾਂਬੀ ਠਾਉ ਰੋਪਉ ॥੧॥

ਲੋਗੁ ਗੰਠਿ ਗੰਠਿ ਖਰਾ ਬਿਗੂਚਾ

ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥

ਰਵਿਦਾਸੁ ਜਪੈ ਰਾਮ ਨਾਮਾ

ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ

ਸਤਿਗੁਰ ਪ੍ਰਸਾਦਿ

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ

ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥

ਰਾਮ ਰਾਇ ਹੋਹਿ ਬੈਦ ਬਨਵਾਰੀ

ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ

ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ

ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥

ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ

ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥

ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ

ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਛਪੈ ਛਪਾਇਆ ॥੧॥

ਹਰਿ ਗੁਨ ਕਹਤੇ ਕਹਨੁ ਜਾਈ

ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ

ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ

ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥