( 66 )

ਸਿਰੀਰਾਗੁ ਮਹਲਾ

ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ

ਹਰਿ ਰਸੁ ਪੀਵੈ ਸਹਜਿ ਰਹੈ ਉਡੈ ਆਵੈ ਜਾਇ

ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥

ਮਨ ਰੇ ਗੁਰ ਕੀ ਕਾਰ ਕਮਾਇ

ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ

ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ

ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ

ਬਿਨੁ ਗੁਰ ਮਹਲੁ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥

ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ

ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ

ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥

ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ

ਤਿੰਨਾ ਪਾਸਿ ਬੈਸੀਐ ਓਨਾ ਘਰੁ ਗਿਰਾਉ

ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨਾਉ ॥੪॥

ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ

ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ

ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥

ਹੁਕਮੁ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ

ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ

ਅੰਤਰਿ ਸਾਂਤਿ ਆਵਈ ਨਾ ਸਚਿ ਲਗੈ ਪਿਆਰੁ ॥੬॥

ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ

ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ

ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥

ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਕੋਇ

ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ

ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥