ਧਨਾਸਰੀ ਮਹਲਾ

ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਜਾਣਾ

ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥

ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ

ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ

ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥

ਜੇ ਤੂ ਕਿਸੈ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ

ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥

ਨਾਮੁ ਖਸਮ ਕਾ ਚਿਤਿ ਕੀਆ ਕਪਟੀ ਕਪਟੁ ਕਮਾਣਾ

ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥

ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ

ਭਾਲਿ ਰਹੇ ਹਮ ਰਹਣੁ ਪਾਇਆ ਜੀਵਤਿਆ ਮਰਿ ਰਹੀਐ ॥੫॥੨॥

ਧਨਾਸਰੀ ਮਹਲਾ ਘਰੁ ਦੂਜਾ

ਸਤਿਗੁਰ ਪ੍ਰਸਾਦਿ

ਕਿਉ ਸਿਮਰੀ ਸਿਵਰਿਆ ਨਹੀ ਜਾਇ

ਤਪੈ ਹਿਆਉ ਜੀਅੜਾ ਬਿਲਲਾਇ

ਸਿਰਜਿ ਸਵਾਰੇ ਸਾਚਾ ਸੋਇ

ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥

ਹਿਕਮਤਿ ਹੁਕਮਿ ਪਾਇਆ ਜਾਇ

ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ

ਵਖਰੁ ਨਾਮੁ ਦੇਖਣ ਕੋਈ ਜਾਇ

ਨਾ ਕੋ ਚਾਖੈ ਨਾ ਕੋ ਖਾਇ

ਲੋਕਿ ਪਤੀਣੈ ਨਾ ਪਤਿ ਹੋਇ

ਤਾ ਪਤਿ ਰਹੈ ਰਾਖੈ ਜਾ ਸੋਇ ॥੨॥

ਜਹ ਦੇਖਾ ਤਹ ਰਹਿਆ ਸਮਾਇ

ਤੁਧੁ ਬਿਨੁ ਦੂਜੀ ਨਾਹੀ ਜਾਇ

ਜੇ ਕੋ ਕਰੇ ਕੀਤੈ ਕਿਆ ਹੋਇ

ਜਿਸ ਨੋ ਬਖਸੇ ਸਾਚਾ ਸੋਇ ॥੩॥

ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ

ਕਿਆ ਮੁਹੁ ਦੇਸਾ ਗੁਣ ਨਹੀ ਨਾਲਿ

ਜੈਸੀ ਨਦਰਿ ਕਰੇ ਤੈਸਾ ਹੋਇ

ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥

ਧਨਾਸਰੀ ਮਹਲਾ

ਨਦਰਿ ਕਰੇ ਤਾ ਸਿਮਰਿਆ ਜਾਇ

ਆਤਮਾ ਦ੍ਰਵੈ ਰਹੈ ਲਿਵ ਲਾਇ

ਆਤਮਾ ਪਰਾਤਮਾ ਏਕੋ ਕਰੈ

ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥

ਗੁਰ ਪਰਸਾਦੀ ਪਾਇਆ ਜਾਇ

ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਖਾਇ ॥੧॥ ਰਹਾਉ

ਸਚਿ ਸਿਮਰਿਐ ਹੋਵੈ ਪਰਗਾਸੁ

ਤਾ ਤੇ ਬਿਖਿਆ ਮਹਿ ਰਹੈ ਉਦਾਸੁ

ਸਤਿਗੁਰ ਕੀ ਐਸੀ ਵਡਿਆਈ

ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥

ਐਸੀ ਸੇਵਕੁ ਸੇਵਾ ਕਰੈ

ਜਿਸ ਕਾ ਜੀਉ ਤਿਸੁ ਆਗੈ ਧਰੈ

ਸਾਹਿਬ ਭਾਵੈ ਸੋ ਪਰਵਾਣੁ

ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥

ਸਤਿਗੁਰ ਕੀ ਮੂਰਤਿ ਹਿਰਦੈ ਵਸਾਏ

ਜੋ ਇਛੈ ਸੋਈ ਫਲੁ ਪਾਏ

ਸਾਚਾ ਸਾਹਿਬੁ ਕਿਰਪਾ ਕਰੈ

ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥

ਭਨਤਿ ਨਾਨਕੁ ਕਰੇ ਵੀਚਾਰੁ

ਸਾਚੀ ਬਾਣੀ ਸਿਉ ਧਰੇ ਪਿਆਰੁ

ਤਾ ਕੋ ਪਾਵੈ ਮੋਖ ਦੁਆਰੁ

ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥