ਧਨਾਸਰੀ ਮਹਲਾ

ਕਾਚਾ ਧਨੁ ਸੰਚਹਿ ਮੂਰਖ ਗਾਵਾਰ

ਮਨਮੁਖ ਭੂਲੇ ਅੰਧ ਗਾਵਾਰ

ਬਿਖਿਆ ਕੈ ਧਨਿ ਸਦਾ ਦੁਖੁ ਹੋਇ

ਨਾ ਸਾਥਿ ਜਾਇ ਪਰਾਪਤਿ ਹੋਇ ॥੧॥

ਸਾਚਾ ਧਨੁ ਗੁਰਮਤੀ ਪਾਏ

ਕਾਚਾ ਧਨੁ ਫੁਨਿ ਆਵੈ ਜਾਏ ਰਹਾਉ

ਮਨਮੁਖਿ ਭੂਲੇ ਸਭਿ ਮਰਹਿ ਗਵਾਰ

ਭਵਜਲਿ ਡੂਬੇ ਉਰਵਾਰਿ ਪਾਰਿ

ਸਤਿਗੁਰੁ ਭੇਟੇ ਪੂਰੈ ਭਾਗਿ

ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥

ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ

ਪੂਰੈ ਭਾਗਿ ਹਰਿ ਨਾਮਿ ਸਮਾਣੀ

ਸਿਧ ਸਾਧਿਕ ਤਰਸਹਿ ਸਭਿ ਲੋਇ

ਪੂਰੈ ਭਾਗਿ ਪਰਾਪਤਿ ਹੋਇ ॥੩॥

ਸਭੁ ਕਿਛੁ ਸਾਚਾ ਸਾਚਾ ਹੈ ਸੋਇ

ਊਤਮ ਬ੍ਰਹਮੁ ਪਛਾਣੈ ਕੋਇ

ਸਚੁ ਸਾਚਾ ਸਚੁ ਆਪਿ ਦ੍ਰਿੜਾਏ

ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥

ਧਨਾਸਰੀ ਮਹਲਾ

ਨਾਵੈ ਕੀ ਕੀਮਤਿ ਮਿਤਿ ਕਹੀ ਜਾਇ

ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ

ਗੁਰਮਤਿ ਸਾਚੀ ਸਾਚਾ ਵੀਚਾਰੁ

ਆਪੇ ਬਖਸੇ ਦੇ ਵੀਚਾਰੁ ॥੧॥

ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ

ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ

ਹਮ ਮੂਰਖ ਮੂਰਖ ਮਨ ਮਾਹਿ

ਹਉਮੈ ਵਿਚਿ ਸਭ ਕਾਰ ਕਮਾਹਿ

ਗੁਰ ਪਰਸਾਦੀ ਹੰਉਮੈ ਜਾਇ

ਆਪੇ ਬਖਸੇ ਲਏ ਮਿਲਾਇ ॥੨॥

ਬਿਖਿਆ ਕਾ ਧਨੁ ਬਹੁਤੁ ਅਭਿਮਾਨੁ

ਅਹੰਕਾਰਿ ਡੂਬੈ ਪਾਵੈ ਮਾਨੁ

ਆਪੁ ਛੋਡਿ ਸਦਾ ਸੁਖੁ ਹੋਈ

ਗੁਰਮਤਿ ਸਾਲਾਹੀ ਸਚੁ ਸੋਈ ॥੩॥

ਆਪੇ ਸਾਜੇ ਕਰਤਾ ਸੋਇ

ਤਿਸੁ ਬਿਨੁ ਦੂਜਾ ਅਵਰੁ ਕੋਇ

ਜਿਸੁ ਸਚਿ ਲਾਏ ਸੋਈ ਲਾਗੈ

ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

ਰਾਗੁ ਧਨਾਸਿਰੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਦੂਜਾ ਕੋਈ ॥੧॥ ਰਹਾਉ

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥