ਧਨਾਸਰੀ ਮਹਲਾ ਘਰੁ ਚਉਪਦੇ

ਸਤਿਗੁਰ ਪ੍ਰਸਾਦਿ

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਹਰਿ ਗੁਣ ਕਹਿ ਸਕਉ ਬਨਵਾਰੀ

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ਰਹਾਉ

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਧਨਾਸਰੀ ਮਹਲਾ

ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ

ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥

ਹਰਿ ਕੈ ਨਾਮਿ ਰਤਾ ਬੈਰਾਗੀ

ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ

ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮੑ ਠਾਕੁਰ ਹਮ ਸਾਂਗੀ

ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥

ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮੑ ਵਡ ਪੁਰਖ ਵਡਾਗੀ

ਤੁਮੑਰੀ ਗਤਿ ਮਿਤਿ ਕਹਿ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥

ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ

ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥

ਧਨਾਸਰੀ ਮਹਲਾ

ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ

ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥

ਹਰਿ ਕੇ ਸੰਤ ਸੁਨਹੁ ਜਸੁ ਕਾਨੀ

ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ

ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ

ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥

ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ

ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥

ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ

ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥

ਧਨਾਸਰੀ ਮਹਲਾ

ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ

ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥

ਗੁਰਸਿਖ ਮੀਤ ਚਲਹੁ ਗੁਰ ਚਾਲੀ

ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ

ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ

ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੑੀ ॥੨॥

ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ

ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥

ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ

ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥