( 67 )

ਸਿਰੀਰਾਗੁ ਮਹਲਾ

ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਪਾਇ

ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ

ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥

ਭਾਈ ਰੇ ਦਾਸਨਿ ਦਾਸਾ ਹੋਇ

ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ

ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ

ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਜਾਇ

ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥

ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਜਾਇ

ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ

ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥

ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ

ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ

ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥

ਮਾਇਆ ਭੂਲੇ ਸਿਧ ਫਿਰਹਿ ਸਮਾਧਿ ਲਗੈ ਸੁਭਾਇ

ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ

ਬਿਨੁ ਗੁਰ ਮੁਕਤਿ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥

ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ

ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ

ਬਿਨੁ ਸਬਦੈ ਭਰਮੁ ਚੂਕਈ ਨਾ ਵਿਚਹੁ ਹਉਮੈ ਜਾਇ ॥੬॥

ਬਿਨੁ ਪ੍ਰੀਤੀ ਭਗਤਿ ਹੋਵਈ ਬਿਨੁ ਸਬਦੈ ਥਾਇ ਪਾਇ

ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ

ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥

ਬਿਨੁ ਗੁਰ ਗੁਣ ਜਾਪਨੀ ਬਿਨੁ ਗੁਣ ਭਗਤਿ ਹੋਇ

ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ

ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥