ਧਨਾਸਰੀ ਮਹਲਾ

ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ

ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਪਾਇਓ ॥੧॥

ਅਬ ਮਨ ਏਕਸ ਸਿਉ ਮੋਹੁ ਕੀਨਾ

ਮਰੈ ਜਾਵੈ ਸਦ ਹੀ ਸੰਗੇ ਸਤਿਗੁਰਸਬਦੀ ਚੀਨਾ ॥੧॥ ਰਹਾਉ

ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ

ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥

ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ

ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥

ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ

ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥

ਧਨਾਸਰੀ ਮਃ

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ

ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥

ਸਾਧਸੰਗਿ ਚਿੰਤ ਬਿਰਾਨੀ ਛਾਡੀ

ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ

ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ

ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥

ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ

ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥

ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ

ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥

ਧਨਾਸਰੀ ਮਃ

ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ

ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥

ਅਬ ਮੋਹਿ ਰਾਮ ਜਸੋ ਮਨਿ ਗਾਇਓ

ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ

ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ

ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥

ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ

ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥

ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ

ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥